ਨਵੀਂ ਦਿੱਲੀ, 9 ਜੁਲਾਈ (ਦਲਜੀਤ ਸਿੰਘ)- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰੀ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਨੂੰ ਅੰਦੋਲਨ ਛੱਡ ਕੇ ਗੱਲਬਾਤ ਰਾਹ ਅਪਣਾਉਣ ਦਾ ਸੱਦਾ ਦਿੱਤਾ ਹੈ।ਨਾਲ ਹੀ ਉਨ੍ਹਾਂ ਕਿਹਾ ਹੈ ਕਿ ਤਿੰਨੇ ਖੇਤੀ ਕਾਨੂੰਨ ਖਤਮ ਨਹੀਂ ਕੀਤੇ ਜਾਣਗੇ।ਇਸ ਲਈ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਦਿਤੇ ਸੱਦੇ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੰਡੀਆਂ ਦੇ ਅਧਾਰੀ ਢਾਂਚੇ ਦੇ ਵਿਕਾਸ ਲਈ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਦੇਵੇਗੀ।ਇਸ ਲਈ ਮੰਡੀਆਂ ਖਤਮ ਨਹੀਂ ਹੋਣਗੀਆਂ। ਸੁਆਲਾਂ ਦਾ ਸੁਆਲ ਹੈ ਕਿ ਖੇਤੀ ਕਾਨੂੰਨਾਂ ਅਨੁਸਾਰ ਜਿਣਸਾਂ ਕਿਸਾਨਾਂ ਦੇ ਖੇਤਾਂ ਵਿੱਚੋ ਚੁਕੀਆਂ ਭਾਵ ਖਰੀਦੀਆਂ ਜਾਣਗੀਆਂ ਤਾਂ ਉਸ ਸਥਿਤੀ ਵਿੱਚ ਮੰਡੀਆਂ ਦੀ ਲੋੜ ਰਹਿ ਜਾਂਦੀ ਹੈ।ਇਸ ਲਈ ਖੇਤੀਬਾੜੀ ਮੰਤਰੀ ਦੇ ਬਿਆਨ ਵਿਚ ਨਵਾਂ ਕੁਝ ਨਹੀਂ ਹੈ ਤੇ ਬਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਹੀ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ । ਕੇਂਦਰ ਸਰਕਾਰ ਅਜੇ ਵੀ ਪਹਿਲੇ ਸਟੈਂਡ ਤੇ ਅੜੀ ਹੋਈ ਹੈ।
ਖੇਤਬਾੜੀ ਮੰਤਰੀ ਤੋਮਰ ਦਾ ਫਿਰ ਉਹੀ ਬਿਆਨ
