ਚੰਡੀਗੜ੍ਹ, 9 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਦੇ ਚੋਣਾਂ ਦੇ ਮੱਦੇਨਜ਼ਰ ਜਾਨ ਗਵਾਉਣ ਦਾ ਕਿਸਾਨਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ’ਚ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਸ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਟ ਤੱਕ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਮਿਲੇਗੀ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਲਈ ਸੁਖਬੀਰ ਬਾਦਲ ਦੇ ਵੱਡੇ ਐਲਾਨ
