ਨਵੀਂ ਦਿੱਲੀ/ਚੰਡੀਗੜ੍ਹ, 8 ਮਈ – ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਾ ਦਿੱਤੀ ਹੈ।
ਹਾਈ ਕੋਰਟ ਹੁਣ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਮਾਮਲੇ ’ਤੇ ਸੁਣਵਾਈ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦੇ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।