ਸੰਗਰੂਰ, 12 ਮਈ- ਸਰਹਿੰਦ ਫਤਿਹ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਵਸ ਜੁਲਮ ਓੁੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਿੱਖ ਫੌਜਾਂ ਦੀ ਸੂਰਬੀਰਤਾ ਨੂੰ ਦਿਲੋਂ ਸਤਿਕਾਰ ਭੇਟ ਕੀਤਾ ਹੈ ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ‘ਸਰਹਿੰਦ ਫਤਿਹ ਦਿਵਸ ‘ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਜੁਲਮ ‘ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ ‘ਸਰਹਿੰਦ ਫਤਿਹ ਦਿਵਸ’ -ਭਗਵੰਤ ਮਾਨ
