ਚੰਡੀਗੜ੍ਹ, 12 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਰੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਨਸ਼ਾ ਤਸਕਰਾਂ ਨੂੰ ਮੁੱਖ ਮੰਤਰੀ ਦੀ ਸਖ਼ਤ ਚਿਤਾਵਨੀ, ਪੁਲਿਸ ਨੂੰ ਜਾਰੀ ਕੀਤੀਆਂ ਹਦਾਇਤਾਂ
