ਅੰਮ੍ਰਿਤਸਰ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਜਿੱਥੇ ਗੁਰੂ ਘਰ ਵਿਖੇ ਅਰਦਾਸ ਕੀਤੀ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਅਸੀਂ ਪਾਰਟੀ ਦੀ ਤਰੱਕੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਨ ਆਏ ਹਾਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।