ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਸੜਕ ’ਤੇ ਬਿਠਾਏ ਮਰੀਜ਼

ਅੰਮ੍ਰਿਤਸਰ ,14ਮਈ-  ਅੰਮ੍ਰਿਤਸਰ ਜ਼ਿਲ੍ਹੇ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਅੱਜ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਹਸਪਤਾਲ ’ਚ ਹਫੜਾ-ਤਫੜੀ ਮੱਚ ਗਈ। ਹਸਪਤਾਲ ’ਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ’ਚ ਮੌਜੂਦ ਮਰੀਜ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਇਲਾਜ ਲਈ ਸੁਰੱਖਿਅਤ ਸਥਾਨ ’ਤੇ ਲਿਆਂਦਾ ਜਾ ਰਿਹਾ ਹੈ। ਅੱਗ ਲੱਗਣ ਦੀ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਗ ਬੁੱਝ ਨਹੀਂ ਰਹੀ।

Leave a Reply

Your email address will not be published. Required fields are marked *