ਜ਼ਮਾਨਤ ਲਈ ਪੁੱਜੇ ਹਾਈਕੋਰਟ ‘ਬਿਕਰਮ ਮਜੀਠੀਆ’, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

majitha/nawanpunjab.com

ਚੰਡੀਗੜ੍ਹ, 17 ਮਈ – ਬਹੁ ਕਰੋੜੀ ਡਰਗੱਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੁਪਰੀਮ ਕੋਰਟ ‘ਚ ਇਹ ਕੇਸ ਖਾਰਜ ਕਰਨ ਦੀ ਪਟੀਸ਼ਨ ਪਾਈ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ।

ਇਸ ਤੋਂ ਬਾਅਦ ਹੁਣ ਮਜੀਠੀਆ ਜ਼ਮਾਨਤ ਲੈਣ ਲਈ ਹਾਈਕੋਰਟ ਪਹੁੰਚੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਬਿਕਰਮ ਮਜੀਠੀਆ ਜੇਲ੍ਹ ‘ਚ ਬੰਦ ਹਨ ਅਤੇ ਡਰਗੱਜ਼ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਂ ਸਾਹਮਣੇ ਆਇਆ ਸੀ।

Leave a Reply

Your email address will not be published. Required fields are marked *