ਬਿੱਟੂ ਤੇ ਕੇਂਦਰੀ ਮੰਤਰੀ ਪੁਰੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਬਸਪਾ ਮੋਟਰਸਾਈਕਲ ਰੈਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੀ

jatha/nawanpunjab.com

ਸ੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਦਲਜੀਤ ਸਿੰਘ)- ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਵਰਤੀ ਸ਼ਬਦਾਵਲੀ ਖ਼ਿਲਾਫ਼ ਬਹੁਜਨ ਸਮਾਜ ਵਿਚ ਰੋਸ ਵਜੋਂ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਖੁਰਾਲਗੜ੍ਹ ਸਾਹਿਬ ਤੋਂ ਇਕ ਬਹੁਤ ਵੱਡੀ ਮੋਟਰਸਾਈਕਲ ਰੈਲੀ ਕੱਢੀ ਗਈ ਜੋ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਰੈਲੀ ਦਾ ਭਰਵਾਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *