ਚੰਡੀਗੜ੍ਹ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ ‘ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ‘ਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
