ਵੱਡੀ ਖ਼ਬਰ : ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਚੰਡੀਗੜ੍ਹ ਦੀ ਸਰਹੱਦ ‘ਤੇ ਲਾਇਆ ਧਰਨਾ ਹੋਵੇਗਾ ਖ਼ਤਮ

kisan/nawanpunjab.com

ਚੰਡੀਗੜ੍ਹ, 18 ਮਈ–  ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਬੁੱਧਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ 12 ਮੰਗਾਂ ਮੰਨ ਲਈਆਂ ਗਈਆਂ ਹਨ।

ਬੈਠਕ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੀ ਸਾਰਥਕ ਗੱਲਬਾਤ ਹੋਈ ਹੈ ਅਤੇ 70 ਫ਼ੀਸਦੀ ਮੰਗਾਂ ਨੂੰ ਸਵੀਕਾਰ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਦੌਰਾਨ ਕੀਤਾ ਹੈ।
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੋ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਉਨ੍ਹਾਂ ਨੂੰ ਛੱਡ ਕੇ ਲਗਭਗ ਸਾਰੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਵਿਖੇ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *