ਜੋ ਬਾਈਡਨ ਨੇ ਲਾਸ ਏਂਜਲਸ ਦੇ ਮੇਅਰ ਐਰਿਕ ਗੈਰਸਟੀ ਨੂੰ ਭਾਰਤ ‘ਚ ਅਮਰੀਕੀ ਰਾਜਦੂਤ ਵਜੋਂ ਕੀਤਾ ਨਾਮਜ਼ਦ

garcetti/nawanpunjab.com

ਵਾਸ਼ਿੰਗਟਨ 10 ਜੁਲਾਈ (ਦਲਜੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਭਾਰਤ ਲਈ ਦੇਸ਼ ਦਾ ਰਾਜਦੂਤ ਨਾਮਜ਼ਦ ਕੀਤੇ ਜਾਣ ’ਤੇ ਲਾਸ ਏਂਜਲਸ ਦੇ ਮੇਅਰ ਏਰਿਕ ਗੈਰੇਸਟੀ ਨੇ ਕਿਹਾ ਹੈ ਕਿ ਉਹ ਨਾਮਜ਼ਦਗੀ ਸਵੀਕਾਰ ਕਰਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ ਅਤੇ ਜਿਸ ਤਰ੍ਹਾਂ ਉਨ੍ਹਾਂ ਨੇ ਸ਼ਹਿਰ ਦੀ ਸੇਵਾ ਕੀਤੀ, ਉਹ ਉਸੇ ਜੋਸ਼, ਵਚਨਬੱਧਤਾ ਅਤੇ ਪਿਆਰ ਨਾਲ ਆਪਣੀ ਨਵੀਂ ਭੂਮਿਕਾ ਵੀ ਨਿਭਾਉਣਗੇ। ਸੈਨੇਟ ਤੋਂ ਉਨ੍ਹਾਂ ਦੇ ਨਾਮ ਦੀ ਪੁਸ਼ਟੀ ਹੋਣ ’ਤੇ ਗੈਰੇਸਟੀ (50) ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਿਚ ਭਾਰਤ ਲਈ ਅਮਰੀਕਾ ਦੇ ਰਾਜਦੂਤ ਰਹੇ ਕੈਨੇਟ ਜਸਟਰ ਦਾ ਸਥਾਨ ਲੈਣਗੇ।
ਇਸ ਹਫ਼ਤੇ ਦੇ ਸ਼ੁਰੂ ਵਿਚ ਜਸਟਰ ਨੂੰ ਵਿਦੇਸ਼ ਮਾਮਲਿਆਂ ਬਾਰੇ ਪਰਿਸ਼ਦ ਵਿਚ ਪ੍ਰਸਿੱਧ ਮੈਂਬਰ ਦੇ ਤੌਰ ’ਤੇ ਨਿਯੁਕਤ ਕੀਤਾ ਗਿਆ।

ਬਾਈਡੇਨ ਪ੍ਰਸ਼ਾਸਨ ਵੱਲੋਂ ਨਾਮਜ਼ਦ ਕੀਤੇ ਜਾਣ ਦੀ ਘੋਸ਼ਣਾ ਦੇ ਬਾਅਦ ਗੈਰੇਸਟੀ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ, ‘ਅੱਜ ਰਾਸ਼ਟਰਪਤੀ ਨੇ ਭਾਰਤ ਲਈ ਅਮਰੀਕਾ ਦੇ ਰਾਜਦੂਤ ਦੇ ਤੌਰ ’ਤੇ ਸੇਵਾ ਲਈ ਮੇਰੇ ਨਾਮ ਦੀ ਘੋਸ਼ਣਾ ਕੀਤੀ। ਨਵੀਂ ਭੂਮਿਕਾ ਵਿਚ ਸੇਵਾ ਲਈ ਉਨ੍ਹਾਂ ਵੱਲੋਂ ਨਾਮਜ਼ਦਗੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਕੇ ਮੈਂ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।’

Leave a Reply

Your email address will not be published. Required fields are marked *