ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ…ਸਿੱਧੂ ਨੇ ਕਾਂਗਰਸ ਪਾਰਟੀ ਨੂੰ ਜੋ ਨੁਕਸਾਨ ਪਹੁੰਚਾਇਆ ਹੈ, ਉਸ ਦੀ ਕੋਈ ਪੂਰਤੀ ਨਹੀਂ ਕਰ ਸਕਦਾ।
ਜੋ ਕਾਂਗਰਸ ਨਹੀਂ ਕਰ ਸਕੀ, ਅੱਜ ਸੁਪਰੀਮ ਕੋਰਟ ਨੇ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਫਰਵਰੀ ‘ਚ, ਮੈਂ ਰਾਹੁਲ ਗਾਂਧੀ ਨੂੰ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨੂੰ ਪਾਰਟੀ ‘ਚੋਂ ਕੱਢਣ ਲਈ ਕਿਹਾ ਸੀ।