ਚੰਡੀਗੜ੍ਹ, 20 ਮਈ-
ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤਾਂ ‘ਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਲਿਖੇ ਗਏ ਇਸ ਪੱਤਰ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ‘ਆਪ’ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।