ਪਟਿਆਲਾ, 20 ਮਈ – ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ ਵਿਚ ਭੇਜਿਆ ਜਾਵੇਗਾ। ਸਰੰਡਰ ਕਰਨ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਸੈਸ਼ਨ ਕੋਰਟ ਵਿਚ ਕੀਤਾ ਆਤਮ ਸਮਰਪਣ
