ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ ਦਿੱਲੀ ਦੀ ਤਰਜ਼ ਤੇ ਮੁਹੱਲਾ ਕਲੀਨਿਕ ਬਣਨਗੇ। ਉਨ੍ਹਾਂ ਕਿਹਾ ਕਿ, ਲੋਕਾਂ ਨੂੰ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਜੋ ‘ਆਪ’ ਦੀ ਸਰਕਾਰ ਨੇ ਚੋਣਾਂ ਜਿੱਤਣ ਤੋਂ ਪਹਿਲਾਂ ਕੀਤਾ ਸੀ, ਉਹ ਵਾਅਦਾ ਬਹੁਤ ਜਲਦ ਪੂਰਾ ਹੋਵੇਗਾ ਅਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ‘ਚ ਮਿਸਾਲੀ ਬਣਾਇਆ ਜਾਵੇਗਾ।ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਹੱਲਾ ਕਲੀਨਿਕਾਂ ਦੀ ਸ਼ੁਰੂਅਤ 15 ਅਗਸਤ ਨੂੰ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਹੋਈ ਅਹਿਮ ਮੀਟਿੰਗ
