ਬੁਢਲਾਡਾ, 21 ਮਈ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ I ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ I
ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਮੈਨੂੰ ਨਿੱਜੀ ਤੌਰ ‘ਤੇ ਇਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ I