ਚੰਡੀਗੜ੍ਹ, 21 ਮਈ- ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਕੁੱਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਇਸ ‘ਤੇ ਰਾਜ਼ੀ ਹੋ ਗਈ ਹੈ।
ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐੱਮ. ਐੱਸ. ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਉਹ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ।