ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਦਲਜੀਤ ਸਿੰਘ)- ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ‘ਚ ਸ਼ਾਮਿਲ ਜਥੇਬੰਦੀਆਂ ਵਲੋਂ ਪੰਜਾਬ ‘ਚ ਮੰਡੀ ਗੋਬਿੰਦਗੜ ਨੇੜੇ ਸਰਹਿੰਦ ਨਹਿਰ ਦੇ ਕੋਲ, ਕਥੂਨੰਗਲ ਟੋਲ ਪਲਾਜਾ ਅੰਮ੍ਰਿਤਸਰ ਅਤੇ ਬਠਿੰਡਾ ਦੇ ਨੇੜੇ ਰਾਮਪੁਰਾ ਫੁਲ ਵਿਖੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕੈਪਟਨ ਸਰਕਾਰ ਰੱਦ ਕਰੇ ਅਤੇ ਜੇਕਰ ਠੇਕਾ ਮੁਲਾਜਮਾਂ ਨੂੰ ਜਲਦੀ ਪੱਕਾ ਨਾ ਕੀਤਾ ਤਾਂ ਭਵਿੱਖ ‘ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਙ
Related Posts
ਪਟਿਆਲਾ ਪੁਲਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ‘ਚ
ਪਟਿਆਲਾ, 24 ਨਵੰਬਰ (ਦਲਜੀਤ ਸਿੰਘ)- ਪਟਿਆਲਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ…
ਹੌਟ ਸੀਟ ਮੰਨੀ ਜਾਂਦੀ ਹੈ ਲੋਕ ਸਭਾ ਹਲਕਾ ਅੰਮ੍ਰਿਤਸਰ; ਭਾਜਪਾ ਨੇ ਲਗਾਤਾਰ ਪੈਰਾਸ਼ੂਟ ਰਾਹੀ ਉਤਾਰਿਆ ਤੀਸਰਾ ਉਮੀਦਵਾਰ
ਅੰਮ੍ਰਿਤਸਰ: ਅੰਮ੍ਰਿਤਸਰ ਦੀ ਲੋਕ ਸਭਾ ਸੀਟ ਹੌਟ ਸੀਟ ਮੰਨੀ ਜਾਂਦੀ ਹੈ। ਇਥੋਂ ਸਾਲ 1985 ਤੋਂ 2019 ਤੱਕ 10 ਵਾਰ ਜਨਰਲ…
ਕਾਬੁਲ ਵਿਚਲੇ ਅਮਰੀਕੀ ਸਫ਼ਾਰਤਖ਼ਾਨੇ ਨੂੰ ਸੰਵੇਦਨਸ਼ੀਲ ਦਸਤਾਵੇਜ਼ ਨਸ਼ਟ ਕਰਨ ਦੇ ਆਦੇਸ਼
ਸੈਕਰਾਮੈਂਟੋ, 14 ਅਗਸਤ (ਦਲਜੀਤ ਸਿੰਘ)- ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਾਬੁਲ ਵਿਚਲੇ ਅਮਰੀਕੀ ਦੂਤਘਰ ਨੂੰ ਸਾਰੇ ਸੰਵੇਦਨਸ਼ੀਲ ਦਸਤਾਵੇਜ਼ ਤੇ ਹੋਰ ਅਜਿਹੀ…