ਚੰਡੀਗੜ੍ਹ: 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੈ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ . ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਆਪਣੇ ਕੰਮਾਂ ਦੇ ਟੈਂਡਰਾਂ‘ਚੋਂ ਇੱਕ ਪ੍ਰਤੀਸ਼ਤ ਕਮਿਸ਼ਨ ਮੰਗਦਾ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਿਰਫ ਉਨ੍ਹਾਂ ਨੂੰ ਹੀ ਪਤਾ ਸੀ ਹੋਰ ਕਿਸੇ ਨੂੰ ਨਹੀਂ।
ਜੇਕਰ ਉਹ ਚਾਹੁੰਦੇ ਤਾਂ ਇਸ ਗੱਲ ਨੂੰ ਛੁਪਾ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਅਜਿਹੀਆਂ ਗੱਲਾਂ ਕਰਦੇ ਰਹੇ ਹਨ ਕਿ ਉਨ੍ਹਾਂ ਨੂੰ ਮੰਤਰੀਆਂ ਬਾਰੇ ਪਤਾ ਸੀ ਪਰ ਉਹ ਕਾਰਵਾਈ ਨਹੀਂ ਕਰ ਸਕੇ। ਪਰ ਉਨ੍ਹਾਂ ਮੁੱਖ ਮੰਤਰੀ ਹੁੰਦਿਆਂ ਇਹ ਦਿਖਾ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਵੀ ਹਨ ਤੇ ਉਹਨਾਂ ਇਹ ਕਾਰਵਾਈ ਕਰ ਦਿੱਤੀ ਹੈ।