ਪਟਿਆਲਾ ਜੇਲ੍ਹ ਵਿਚ ਕਲਰਕ ਬਣੇ ਨਵਜੋਤ ਸਿੰਘ ਸਿੱਧੂ

navjot/nawanpunjab.com

ਪਟਿਆਲਾ, 25 ਮਈ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਦਫ਼ਤਰ ‘ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਸੁਰੱਖਿਆ ਦੇ ਲਿਹਾਜ਼ ਨਾਲ ਲਿਆ ਗਿਆ ਹੈ। ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟੀਵਾਨਾ ਨੇ ਕਿਹਾ ਕਿ ਸਿੱਧੂ ਪੜ੍ਹੇ- ਲਿਖੇ ਹਨ ਇਸ ਕਾਰਨ ਉਨ੍ਹਾਂ ਨੂੰ ਇਹ ਕੰਮ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਜੇਲ੍ਹ ‘ਚ ਸਿੱਧੂ ਦੀ ਸੁਰੱਖਿਆ ਵੀ ਜੇਲ੍ਹ ਪ੍ਰਸ਼ਾਸਨ ਲਈ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਨਹੀਂ ਕੀਤੀ ਜਾ ਸਕਦੀ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਸਿੱਧੂ ਨੂੰ ਜੇਲ੍ਹ ਦੀ ਫੈਕਟਰੀ ‘ਚ ਬਿਸਕੁਟ ਜਾਂ ਫਿਰ ਫਰਨੀਚਰ ਬਣਾਉਣ ਦਾ ਕੰਮ ਦਿੱਤਾ ਜਾ ਸਕਦਾ ਹੈ ਪਰ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਸੀ ਜਿਸ ਕਾਰਨ ਉਨ੍ਹਾਂ ਨੂੰ ਇਹ ਕੰਮ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਕੰਮ ਲਈ ਸਿੱਧੂ ਨੂੰ ਰੋਜ਼ਾਨਾ ਆਪਣੇ ਬੈਰਕ ਤੋਂ ਜੇਲ੍ਹ ਦਫ਼ਤਰ ਆਉਣ ਪਵੇਗਾ। ਇਸ ਦੇ ਨਾਲ ਜੇਲ੍ਹ ਪ੍ਰਸ਼ਾਸਨ ਨੇ ਫਾਈਲਾਂ ਨੂੰ ਸਿੱਧੂ ਦੇ ਬੈਰਕ ਨੰਬਰ 10 ਵਿਚ ਹੀ ਪਹੁੰਚਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਸਿੱਧੂ ਆਪਣਾ ਕੰਮ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਦੇ ਹਨ। ਸਿੱਧੂ ਇਹ ਕੰਮ ਕਿੰਨੇ ਘੰਟਿਆਂ ਲਈ ਕਰਨਗੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਸਿੱਧੂ ਸਹੂਲਤ ਦੇ ਹਿਸਾਬ ਨਾਲ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਫ਼ਤਰ ਜਾ ਕੇ ਫਾਈਲਾਂ ਦੇਖ ਸਕਦੇ ਹਨ। ਜੇਲ੍ਹ ਸੁਪਰੀਡੈਂਟ ਨੇ ਦੱਸਿਆ ਕਿ ਪਹਿਲੇ ਤਿੰਨ ਮਹੀਨੇ ‘ਚ ਸਿੱਧੂ ਨੂੰ ਬਿਨਾਂ ਤਨਖ਼ਾਹ ਕੰਮ ਕਰਨਾ ਪਵੇਗਾ। ਫਿਰ 3 ਮਹੀਨੇ ਬਾਅਦ ਉਨ੍ਹਾਂ ਦੇ ਕੰਮ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰ ਰਹੇ ਹਨ।

Leave a Reply

Your email address will not be published. Required fields are marked *