ਭਗਵੰਤ ਮਾਨ ਸਰਕਾਰ ਦੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ‘ਤੇ ਰਾਜਪਾਲ ਨੇ ਨਹੀਂ ਕੀਤੇ ਦਸਤਖ਼ਤ, ਕਿਹਾ- ਬਿੱਲ ਪਾਸ ਕਰੋ

banwari lal/nawanpunjab.com

ਚੰਡੀਗੜ੍ਹ, 26 ਮਈ– ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ ਆਰਡੀਨੈਂਸ ‘ਤੇ ਮੋਹਰ ਨਹੀਂ ਲਗਾਈ ਹੈ। ਫਾਈਲ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰਦੇ ਹੋਏ ਰਾਜਪਾਲ ਨੇ ਸਰਕਾਰ ਨੂੰ ਇਸ ਨੂੰ ਜੂਨ ‘ਚ ਹੋਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਬਿੱਲ ਦੇ ਰੂਪ ‘ਚ ਪੇਸ਼ ਕਰਦੇ ਹੋਏ ਇਸ ਨੂੰ ਪਾਸ ਕਰਵਾਉਣ ਦੀ ਸਲਾਹ ਦਿੱਤੀ ਹੈ।

ਗੌਰਤਲਬ ਹੈ ਕਿ ਮਾਨ ਸਰਕਾਰ ਵੱਲੋਂ 2 ਮਈ ਨੂੰ ਇਕ ਵਿਧਾਇਕ, ਇਕ ਪੈਨਸ਼ਨ ਆਰਡੀਨੈਂਸ ਜਾਰੀ ਕਰਨ ਦੀ ਕੈਬਨਿਟ ਮਨਜ਼ੂਰੀ ਦਿੱਤੀ ਗਈ ਸੀ। ਪਰ ਹੁਣ ਰਾਜਪਾਲ ਵੱਲੋਂ ਇਸ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਨੂੰਨ ਬਣਨ ਤੱਕ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਦੀਆਂ ਪੈਨਸ਼ਨਾਂ ਦਾ ਭੁਗਤਾਨ ਜਾਰੀ ਰਹੇਗਾ।

Leave a Reply

Your email address will not be published. Required fields are marked *