ਚੰਡੀਗੜ੍ਹ, 26 ਮਈ-ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ ‘ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ‘ਸੁਧਾਰ ਘਰ ਨੂੰ ਸੱਚੇ-ਸੁੱਚੇ ਘਰ ਦਾ ਬਣਾਇਆ ਜਾਵੇਗਾ। ਜੇਲ੍ਹਾਂ ‘ਚ ਮੋਬਾਈਲ ਫੋਨ ਦੀ ਵਰਤੋਂ ਜਾਂ ਭ੍ਰਿਸ਼ਟਾਚਾਰ ਦੀ ਕੋਈ ਵੀ ਘਟਨਾ ਸੰਬੰਧੀ ਜੇਲ੍ਹ ਸੁਪਰਡੈਂਟ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ ‘ਤੇ ਹੈ: ਹਰਜੋਤ ਸਿੰਘ ਬੈਂਸ
