ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਛੇ ਸਾਲਾਂ ਲਈ ਪਾਰਟੀ ਤੋਂ ਛਾਂਟੀ ਕਰ ਦਿਤੀ ਹੈ। ਉਸ ਨੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲਿਆ ਸੀ ਜਿਸ ਦੀ ਕੀਮਤ ਤਾਰਨੀ ਪਈ ਹੈ। ਉਸ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਰਨ ਦੱਸੋ ਨੋਟਿਸ ਦਿਤਾ ਸੀ ਤੇ ਇਸ ਨੋਟਿਸ ਦਾ ਜੁਆਬ ਦਿੰਦਿਆਂ ਜੋਸ਼ੀ ਨੇ ਕਿਹਾ ਸੀ ਕਿ ਸੂਬਾ ਪ੍ਰਧਾਨ ਪਾਰਟੀ ਹਾਈ ਕਮਾਂਡ ਨੂੰ ਕਿਸਾਨਾਂ ਦੇ ਮਸਲੇ ਸਮਝਾਉਣ ਵਿਚ ਅਸਫਲ ਸਾਬਤ ਹੋਏ ਹਨ ਤੇ ਇਸ ਲਈ ਉਨ੍ਹਾਂ ਨੂੰ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਅੱਜ ਸਾਬਕਾ ਮੰਤਰੀ ਨੂੰ ਪਾਰਟੀ ਨੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਦੇ ਮੁੱਦੇ ਤੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਸਾਬਕਾ ਮੰਤਰੀ ਜੋਸ਼ੀ ਦੀ ਭਾਜਪਾ ਤੋਂ ਛਾਂਟੀ
