ਅੰਮ੍ਰਿਤਸਰ, 30 ਮਈ (ਰੇਸ਼ਮ ਸਿੰਘ ) – ਪ੍ਰਸਿੱਧ ਅਦਾਕਾਰ ਤੇ ਗਾਇਕ ਕਰਤਾਰ ਚੀਮਾ ਨੂੰ ਪੈਸਿਆਂ ਦੇ ਲੈਣ ਦੇਣ ਕਾਰਨ ਇੱਥੇ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ‘ਚ ਲਿਆਂਦਾ ਗਿਆ ਹੈ |
ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਅਕਸ਼ੈ ਕੁਮਾਰ ਵਲੋਂ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਚ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ |