ਮਾਨਸਾ 30 ਮਈ : ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਪੋਸਟਮਾਰਟਮ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਸ਼ੁਰੂ ਹੋਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਦੱਸਣਯੋਗ ਹੈ ਕਿ ਪਰਿਵਾਰ ਨੇ ਪੋਸਟ ਮਾਰਟਮ ਕਰਵਾਉਣ ਤੋਂ ਪਹਿਲਾਂ ਕੁਝ ਸ਼ਰਤਾਂ ਰੱਖੀਆਂ ਸਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਵਾਨ ਕਰ ਲਿਆ ਤੇ ਉਸ ਤੋਂ ਬਾਅਦ ਪਰਿਵਾਰ ਨੇ ਪੋਸਟ ਮਾਰਟਮ ਲਈ ਸਹਿਮਤੀ ਦਿਤੀ। ਪੋਸਟ ਮਾਰਟਮ ਸ਼ੁਰੂ ਹੋ ਚੁੱਕਾ ਹੈ ਤੇ ਉਸ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਹੀ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ ਆਰੰਭ
