ਨਵੀਂ ਦਿੱਲੀ– ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ 9 ਜੂਨ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ’ਚ ਰਹਿਣਗੇ। ਇਹ ਫ਼ੈਸਲਾ ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਤਾ ਹੈ। ਕੋਰਟ ਨੇ ਜੈਨ ਨੂੰ 9 ਜੂਨ ਤੱਕ ਈ. ਡੀ. ਦੀ ਹਿਰਾਸਤ ’ਚ ਭੇਜਿਆ ਹੈ, ਜਦਕਿ ਈਡੀਨੇ ਜੈਨ ਦੀ ਕੋਰਟ ਤੋਂ 14 ਦਿਨਾਂ ਦੀ ਰਿਮਾਂਡ ਮੰਗੀ ਸੀ। ਈ. ਡੀ. ਵਲੋਂ ਜੈਨ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਪਿਛਲੇ ਮਹੀਨੇ ਜੈਨ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਦੀਆਂ ਕਰੋੜਾਂ ਦੀ ਜਾਇਦਾਦ ਕੁਰਕ ਕੀਤੀਆਂ ਸਨ। ਇਨ੍ਹਾਂ ਦੀ ਕੀਮਤ 4.81 ਕਰੋੜ ਰੁਪਏ ਸੀ। ਈ.ਡੀ ਨੇ ਉਨ੍ਹਾਂ ਖ਼ਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਅਸਥਾਈ ਤੌਰ ‘ਤੇ ਇਹ ਕਦਮ ਚੁੱਕਿਆ ਸੀ। ਸਾਲ 2018 ‘ਚ ਵੀ ਈ.ਡੀ ਨੇ ਇਸ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਨੇਤਾ ਜੈਨ ਤੋਂ ਪੁੱਛਗਿੱਛ ਕੀਤੀ ਸੀ। ਆਮ ਆਦਮੀ ਪਾਰਟੀ ਨੇ ਸਤੇਂਦਰ ਜੈਨ ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਹਨ।
ਈਡੀ ਨੇ ਸੋਮਵਾਰ ਨੂੰ ਦਿੱਲੀ ਦੇ ਸਿਹਤ ਮੰਤਰੀ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।