ਦੋ ਦਿਨ ‘ਚ ਲਵਾਂਗੇ ਭਰਾ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ, ਨੀਰਜ ਬਵਾਨਾ ਗੈਂਗ ਦਾ ਐਲਾਨ

neeraj/nawanpunjab.com

ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ (Sidhu Moose Wala Murder) ਤੋਂ ਬਾਅਦ ਇਕ ਵਾਰ ਫਿਰ ਪੰਜਾਬ ‘ਚ ਗੈਂਗਵਾਰ ਸ਼ੁਰੂ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ‘ਚ ਆ ਗਈ ਹੈ। ਕਥਿਤ ਤੌਰ ‘ਤੇ ਨੀਰਜ ਬਵਾਨਾ ਗੈਂਗ ਨੇ ਇਕ ਫੇਸਬੁੱਕ ਪੋਸਟ ‘ਚ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਨਿੰਦਾ ਕਰਦੇ ਹੋਏ ਖੁੱਲ੍ਹੀ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਦੋ ਦਿਨਾਂ ਦੇ ਅੰਦਰ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਲੈਣਗੇ।

ਨੀਰਜ ਬਵਾਨਾ ਗੈਂਗ ਨੇ ਖੁੱਲੇਆਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਦਾ ਭਰਾ ਸੀ ਤੇ ਹੁਣ ਉਹ ਦੋ ਦਿਨਾਂ ‘ਚ ਉਸ ਦੀ ਹੱਤਿਆ ਦਾ ਬਦਲਾ ਲੈਣਗੇ। ਚੇਤੇ ਰਹੇ ਕਿ ਨੀਰਜ ਬਵਾਨਾ ਦਾ ਨਾਂ ਹਾਲ ਹੀ ‘ਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ‘ਚ ਕਾਫੀ ਚਰਚਾ ‘ਚ ਰਿਹਾ ਸੀ।

Leave a Reply

Your email address will not be published. Required fields are marked *