ਸ੍ਰੀ ਕੀਰਤਪੁਰ ਸਾਹਿਬ, 1 ਮਈ – ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਉਸ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਅਸਥੀਆਂ ਲੈ ਕੇ ਪਹੁੰਚੇ ਸਨ।
ਇਸ ਮੌਕੇ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਦਲਜੀਤ ਸਿੰਘ ਚੀਮਾ, ਕੁਲਬੀਰ ਸਿੰਘ ਜ਼ੀਰਾ ਤੇ ਹਰਮਿੰਦਰ ਸਿੰਘ ਗਿੱਲ ਸਮੇਤ ਮੂਸੇਵਾਲਾ ਦੇ ਹਮਾਇਤੀ ਮੌਜੂਦ ਸਨ।
ਕੀਰਤਪੁਰ ਸਾਹਿਬ ਵਿਖੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ
