ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਿਤਾ ਨਾਲ ਕੀਤਾ ਦੁੱਖ ਸਾਂਝਾ

aap/nawanpunjab.com

ਮਾਨਸਾ, 2 ਜੂਨ-  ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਜੇ। ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਸਾਂਝਾ ਕੀਤਾ।

ਇਸ ਦੌਰਾਨ ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *