ਚੰਡੀਗੜ੍ਹ, ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਜਾਂ ਹਟਾਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਕਤ ਲੋਕਾਂ ਦੀ ਸੁਰੱਖਿਆ ਆਰਜ਼ੀ ਤੌਰ ‘ਤੇ ਵਾਪਸ ਲਈ ਗਈ ਹੈ ਕਿਉਂਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ।
ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਾਂ ਹਟਾ ਦਿੱਤੀ ਗਈ ਸੀ।
ਇਸ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਅਤੇ ਲੋਕਾਂ ਦੇ ਨਿਸ਼ਾਨੇ ‘ਤੇ ਆ ਗਈ ਸੀ।