ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ,ਕੋਈ ਵੀ ਰਾਹਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 2 ਜੂਨ – ਪੰਜਾਬ ਪੁਲਿਸ ਦੇ ਲਈ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਵਲੋਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੰਦੇ ਹੋਏ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਇਹ ਵੀ ਦਸ ਦੇਈਏ ਕਿઠ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਫ਼ਿਲਹਾਲ ਸਿੱਧੂ ਕਤਲਕਾਂਡ ਮਾਮਲੇ ‘ਚ ਦਰਜ ਐੱਫ.ਆਈ.ਆਰ. ‘ਚ ਲਾਰੈਂਸ ਬਿਸ਼ਨੋਈ ਦਾ ਨਾਮ ਨਹੀਂ ਹੈ। ਹਾਈਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਜਲਦ ਹੀ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆ ਸਕਦੀ ਹੈ।

Leave a Reply

Your email address will not be published. Required fields are marked *