ਅੰਮ੍ਰਿਤਸਰ, 6 ਜੂਨ- ਜੂਨ 1984 ਘੱਲੂਘਾਰੇ ਦੀ 38ਵੀਂ ਵਰ੍ਹੇਗੰਢ ਦੇ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋ ਰਹੀਆਂ ਹਨ ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਹੋਵੇਗਾ। ਉਪਰੰਤ ਸ਼ਹੀਦ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬਾਨ ਵੱਲੋਂ ਸਨਮਾਨਤ ਕੀਤਾ ਜਾਵੇਗਾ ।