ਪਟਿਆਲਾ ’ਚ ਬੰਦ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀ. ਜੀ. ਆਈ. ਲਿਆਂਦਾ ਗਿਆ

navjot singh/nawanpunjab.com

ਚੰਡੀਗੜ੍ਹ/ਪਟਿਆਲਾ : ਪਟਿਆਲਾ ਜੇਲ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਿਚ ਦਾਖਲ ਕਰਵਾਇਆ ਗਿਆ ਹੈ। ਦਰਅਸਲ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਇਕ ਅਰਜ਼ੀ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਚੰਡੀਗੜ੍ਹ ਪੀ. ਜੀ. ਆਈ. ਤੋਂ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ।

ਜਿਸ ’ਤੇ ਅਮਲ ਕਰਦੇ ਹੋਏ ਅੱਜ ਉਨ੍ਹਾਂ ਨੂੰ ਪਟਿਆਲਾ ਜੇਲ ਪ੍ਰਸ਼ਾਸਨ ਚੰਡੀਗੜ੍ਹ ਪੀ. ਜੀ. ਆਈ. ਲੈ ਕੇ ਆਇਆ ਹੈ, ਜਿੱਥੇ ਉਨ੍ਹਾਂ ਦੇ ਚੈੱਕਅਪ ਤੋਂ ਇਲਾਵਾ ਲੋੜੀਂਦੇ ਟੈਸਟ ਵੀ ਕੀਤੇ ਜਾਣਗੇ।

Leave a Reply

Your email address will not be published. Required fields are marked *