ਮਾਨਸਾ- ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਕੇ ਦੁੱਖ ਵੰਡਾਇਆ।
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨੂੰ ਮਿਲ ਵੰਡਾਇਆ ਦੁੱਖ
