ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਇਸ ਦਾ ਐਲਾਨ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।