ਮੁਹਾਲੀ, 8 ਜੂਨ- ਮੁਹਾਲੀ ਦੇ ਸੈਕਟਰ 67 ਜਲਵਾਊ ਟਾਵਰ ਦੇ ਬਾਹਰ ਇਕ ਨੌਜਵਾਨ ਦੀ ਗੋਲੀ ਮਾਰ ਕੇ ਮਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਸ ਸ਼ੁਰੂਆਤੀ ਜਾਂਚ ਤੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਲੱਗ ਰਿਹਾ ਹੈ, ਕਿਉਂਕਿ ਨੌਜਵਾਨ ਦੇ ਹੱਥ ‘ਚ ਇਕ ਪਿਸਤੌਲ ਮਿਲੀ ਹੈ।
ਪੁਲਿਸ ਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ ਹਨ। ਇਹ ਨੌਜਵਾਨ ਚੰਡੀਗੜ੍ਹ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦੇ ਹੱਥ ‘ਚ ਪਿਸਤੌਲ ਮਿਲੀ ਹੈ। ਉਸਦੇ ਕੰਨਪੱਟੀ ਤੇ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋਈ ਹੈ। ਪਰ ਇਹ ਕਤਲ ਹੈ ਜਾਂ ਖ਼ੁਦਕੁਸ਼ੀ ਇਸ ਬਾਰੇ ਹਾਲੇ ਸਪੱਸ਼ਟ ਨਹੀਂ ਹੋਇਆ ਹੈ।