ਸਿੱਧੂ ਮੂਸੇਵਾਲਾ ਕਤਲਕਾਂਡ : ਹੁਣ ਖਰੜ ਦੇ ਜਲਵਾਯੂ ਟਾਵਰ ‘ਚ ਛਾਪੇਮਾਰੀ, ਪੁਲਸ ਨੇ ਕਈ ਸ਼ੱਕੀ ਕੀਤੇ ਰਾਊਂਡ ਅੱਪ

police/nawanpunjab.com

ਖਰੜ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਜਾਂਚ ਏਜੰਸੀਆਂ ਹਰਕਤ ‘ਚ ਹਨ ਅਤੇ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੀ ਹੁਣ ਜਾਂਚ ਏਜੰਸੀਆਂ ਦੀ ਸੂਹ ‘ਤੇ ਖਰੜ ਦੇ ਸੰਨੀ ਇਨਕਲੇਵ ਸਥਿਤ ਜਲਵਾਯੂ ਟਾਵਰ ਦੇ ਰਿਹਾਇਸ਼ੀ ਇਲਾਕੇ ‘ਚ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਡੀ. ਆਈ. ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ‘ਚ ਐੱਸ. ਐੱਸ. ਪੀ. ਮੋਹਾਲੀ ਦੀ ਅਗਵਾਈ ‘ਚ ਕੀਤੀ ਗਈ।

ਡੀ. ਆਈ. ਜੀ. ਤੇ ਐੱਸ. ਐੱਸ. ਪੀ. ਦੀ ਅਗਵਾਈ ਹੇਠ ਪੁਲਸ ਫੋਰਸ ਵੱਲੋਂ ਤੜਕੇ ਹੀ ਇੱਥੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪੂਰਾ ਜਲਵਾਯੂ ਟਾਵਰ ਪੁਲਸ ਛਾਉਣੀ ‘ਚ ਤਬਦੀਲ ਹੋ ਗਿਆ। ਇਸ ਦੌਰਾਨ ਪੁਲਸ ਵੱਲੋਂ ਦਰਜਨ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤੇ ਜਾਣ ਦੀ ਸੂਚਨਾ ਹੈ।
ਉੱਥੇ ਹੀ ਪੁਲਸ ਨੇ ਇੱਥੇ ਖੜ੍ਹੀਆਂ ਕੁੱਝ ਪੁਰਾਣੀਆਂ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਸ ਸਬੰਧੀ ਐੱਸ. ਐੱਚ. ਓ. ਸਦਰ, ਖਰੜ ਯੋਗੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *