ਡੇਰਾਬੱਸੀ ‘ਚ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੇ ਡੇਢ ਕਰੋੜ ਰੁਪਏ, ਰੇੜ੍ਹੀ ਵਾਲੇ ਦੇ ਲੱਗੀ ਗੋਲੀ

LOT/NAWANPUNJAB.COM

ਡੇਰਾਬਸੀ, 10 ਜੂਨ- ਮੁਹਾਲੀ ਦੇ ਡੇਰਾਬਸੀ ‘ਚ ਦਿਨ-ਦਿਹਾੜੇ ਲੁੱਟ-ਖੋਹ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋ ਬਾਈਕ ‘ਤੇ ਆਏ ਕੁਝ ਲੁਟੇਰੇ ਇਕ ਵਪਾਰੀ ਤੋਂ ਕਰੋੜਾਂ ਰੁਪਏ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਬਦਮਾਸ਼ਾਂ ਨੇ ਗੋਲੀ ਚਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਵਾਰਦਾਤ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾਬਸੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਡੇਰਾਬਸੀ-ਬਰਵਾਲਾ ਚੌਕ ਨੇੜੇ ਸਥਿਤ ਐਸ.ਬੀ.ਆਈ ਬੈਂਕ ਕੋਲ ਇਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਲੁਟੇਰਿਆਂ ਨੇ ਗੋਲੀ ਚਲਾ ਕੇ ਵਪਾਰੀ ਤੋਂ ਡੇਢ ਕਰੋੜ ਰੁਪਏ ਲੁੱਟ ਲਏ। ਬਦਮਾਸ਼ਾਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਮੁਹੰਮਦ ਸਾਜਿਦ ਨਾਂ ਦੇ ਵਿਅਕਤੀ ਨੂੰ ਗੋਲੀ ਲੱਗੀ ਹੈ। ਸ਼ਰਾਰਤੀ ਅਨਸਰਾਂ ਦੀ ਗੋਲੀਬਾਰੀ ‘ਚ ਮੋਹੰਮਦ ਸਾਜਿਦ ਜੋ ਕਿ ਗਲੀ ‘ਚ ਰੇਹੜੀ ਲਗਾ ਕੇ ਸਬਜ਼ੀ ਵੇਚਦਾ ਸੀ, ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਪਹਿਲਾਂ ਡੇਰਾਬਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਜੀਐਮਸੀਐਚ 32 ਰੈਫਰ ਕਰ ਦਿੱਤਾ ਹੈ।

Leave a Reply

Your email address will not be published. Required fields are marked *