ਐਸ.ਏ.ਐਸ. ਨਗਰ, 13 ਜੂਨ – ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਦੋ ਓ.ਐਸ.ਡੀਜ਼. ਨੂੰ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।