ਐਸ.ਏ.ਐਸ. ਨਗਰ, 13 ਜੂਨ- ਡੇਰਾਬੱਸੀ ਵਿਖੇ ਇਕ ਡੀਲਰ ਤੋਂ ਇਕ ਕਰੋੜ ਰੁਪਏ ਦੀ ਲੁੱਟ ਕਰਨ ਅਤੇ ਗੋਲੀ ਨਾਲ ਇਕ ਰੇਹੜੀ ਚਾਲਕ ਨੂੰ ਜ਼ਖਮੀ ਕਰ ਦੇਣ ਦੇ ਮਾਮਲੇ ‘ਚ ਪੁਲਿਸ ਨੇ 3 ਮੁਲਜ਼ਮਾਂ ਨੂੰ ਲੁੱਟੇ ਹੋਏ 68 ਲੱਖ ਰੁਪਏ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਣਜੋਧ ਸਿੰਘ, ਮਨਿੰਦਰਜੀਤ ਸਿੰਘ , ਸੌਰਵ ਸ਼ਰਮਾ ਵਜੋਂ ਹੋਈ ਹੈ।
ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਜਲਦ ਫ਼ਰਾਰ ਬਾਕੀ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।