ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ

munder/nawanpunjab.com

ਲੁਧਿਆਣਾ (ਨਰਿੰਦਰ, ਰਿਸ਼ੀ) : ਲੁਧਿਆਣਾ ਦੇ ਥਾਣਾ ਦੁੱਗਰੀ ਇਲਾਕੇ ਜਵੱਦੀ ਪੁਲ ਨੇੜੇ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਸੁੱਟ ਦਿੱਤਾ ਗਿਆ। ਜਾਣਕਾਰੀ ਮੁਤਾਬਕ ਥਾਣਾ ਦੁੱਗਰੀ ਖੇਤਰ ‘ਚ ਪੈਂਦੇ ਜਬੱਦੀ ਸੂਆ ਰੋਡ ‘ਤੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਇਕ ਨੌਜਵਾਨ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ। ਇਸ ਘਟਨਾ ਦਾ ਪਤਾ ਲੱਗਦੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ।

ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (30) ਦੇ ਰੂਪ ‘ਚ ਹੋਈ ਹੈ, ਜਿਸ ਦੀ ਧੌਣ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਹਨ। ਪੁਲਸ ਮੁਤਾਬਕ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਤਿੰਨੇ ਭੈਣਾਂ ਵਿਆਹੁਤਾ ਹਨ। ਕੁਲਦੀਪ ਘਟਨਾ ਸਥਾਨ ਦੇ ਨੇੜੇ ਹੀ ਰਹਿੰਦਾ ਸੀ। ਸੋਮਵਾਰ ਰਾਤ ਨੂੰ ਮ੍ਰਿਤਕ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਗਿਆ ਸੀ। ਮੰਗਲਵਾਰ ਸਵੇਰੇ ਲੋਕਾਂ ਨੇ ਉਸ ਦੀ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ।
ਫਿਲਹਾਲ ਪੁਲਸ ਇਲਾਕੇ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਲ ਖੰਗਾਲ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਅਤੇ ਇਸ ਸਬੰਧ ‘ਚ ਜਾਂਚ-ਪੜਤਾਲ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਕਾਬੂ ਕਰ ਲਏ ਜਾਣਗੇ।

Leave a Reply

Your email address will not be published. Required fields are marked *