ਰਾਹੁਲ ਗਾਂਧੀ ਕੋਲੋਂ ਦੂਜੇ ਦਿਨ ਈਡੀ ਵਲੋਂ ਚਾਰ ਘੰਟੇ ਪੁੱਛਗਿਛ

rahul/nawanpunjab.com

ਨਵੀਂ ਦਿੱਲੀ, 14 ਜੂਨ : ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ ਅਤੇ ਜਾਂਚ ਏਜੰਸੀ ਵੱਲੋਂ ਉਨ੍ਹਾਂ ਕੋਲੋਂ ਅੱਜ ਚਾਰ ਘੰਟਿਆਂ ਤਕ ਪੁੱਛ-ਪੜਤਾਲ ਕੀਤੀ ਗਈ। ਉਹ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦੇ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਦੀ ਭੈਣ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਨਾਲ ਸੀ। ਈਡੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਤੋਂ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ। ਦੂਜੇ ਪਾਸੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਲੋਕਾਂ ਨੂੰ ਪੁਲੀਸ ਨੇ ਹਿਰਾਸਤ ‘ਚ ਲੈ ਲਿਆ

ਕਾਗਰਸੀ ਨੇਤਾਵਾਂ ਨੇ ਇਸ ਪੁੱਛ ਪੜਤਾਲ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਤੋਂ ਪ੍ਰੇਸ਼ਾਨੀ ਹੈ ਕਿਉਂਕਿ ਉਨ੍ਹਾਂ ਨੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ, ਕਰੋਨਾ ਸੰਕਟ ਅਤੇ ਚੀਨ ਦਾ ਸਰਹੱਦ ’ਤੇ ਕਬਜ਼ਾ ਵਰਗੇ ਮਾਮਲਿਆਂ ‘ਤੇ ਆਵਾਜ਼ ਉਠਾਈ ਸੀ। ਕਾਂਗਰਸ ਮੁਤਾਬਕ ਅੱਜ ਪੁਲੀਸ ਨੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਉਪ ਨੇਤਾ ਗੌਰਵ ਗੋਗੋਈ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਨਵੇਂ ਚੁਣੇ ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ‘ਚ ਲਿਆ।

Leave a Reply

Your email address will not be published. Required fields are marked *