ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ) – ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ ਅਤੇ ਕਾਂਗਰਸ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਲਾਏ ਹਨ। ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਨ੍ਹਾਂ ਨੇ ਮਨਪ੍ਰੀਤ ਸਿੰਘ ਬਾਦਲ ਦੀਆਂ ਫ਼ੋਟੋਆਂ ਸ਼ੇਅਰ ਕਰ ਕੇ ਦੱਸਿਆ ਕਿ ਗਿੱਦੜਬਾਹਾ ਹਲਕੇ ਦੇ ਅਕਾਲੀ ਵਰਕਰਾਂ ਨੂੰ ਮਨਪ੍ਰੀਤ ਸਿੰਘ ਬਾਦਲ 15-15 ਲੱਖ ਰੁਪਏ ਦੇ ਚੈੱਕ ਦੇ ਕੇ ਹੌਂਸਲਾ ਅਫ਼ਜਾਈ ਕਰ ਰਹੇ ਹਨ |
ਰਾਜਾ ਵੜਿੰਗ ਨੇ ਕਿਹਾ ਕਿ ਮਨਪ੍ਰੀਤ ਯਾਦ ਰੱਖਣਾ ਕਿ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਤੁਹਾਡੇ ਵਿੱਤ ਮੰਤਰੀ ਦੇ ਤੌਰ ‘ਤੇ ਕੀਤੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਕਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਮਨਪ੍ਰੀਤ ਬਾਦਲ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ ਙ