ਚੰਡੀਗੜ੍ਹ, 17 ਜੂਨ- ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਮਿਲ ਗਈ ਹੈ।ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਪਹਿਲੀ ਵਾਰੀ ਪੈਰੋਲ ਉੱਤੇ ਬਾਹਰ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਯੂ.ਪੀ. ਦੇ ਬਾਗਪਤ ਆਸ਼ਰਮ ‘ਚ ਰਹਿਣਗੇ। ਡੇਰਾ ਮੁਖੀ ਨੂੰ ਸਵੇਰੇ 7.00 ਵਜੇ ਭਾਰੀ ਸੁਰੱਖਿਆ ਦੇ ਵਿਚਕਾਰ ਬਾਗਪਤ ਆਸ਼ਰਮ ਲਈ ਰਵਾਨਾ ਕੀਤਾ ਗਿਆ ਹੈ।