ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂ ‘ਆਪ’ ‘ਚ ਹੋਏ ਸ਼ਾਮਲ

aap/nawanpunjab.com

ਸੰਗਰੂਰ, ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜ਼ਬਰਦਸਤ ਝਟਕਾ ਦਿੱਤਾ ਗਿਆ, ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਵਿਚ ਸ਼ਾਮਲ ਹੋ ਗਏ । ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ ਰਸਮੀ ਤੌਰ ‘ਤੇ ‘ਆਪ’ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਲੋਕਾਂ ਦੀ ਪਾਰਟੀ ਹੈ ।

ਪੰਜਾਬ ਅਤੇ ਦਿੱਲੀ ਵਿਚਲੀਆਂ ‘ਆਪ’ ਦੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ ਵਿਧਾਇਕ, ਸੰਸਦ ਮੈਂਬਰ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਹੈ ਅਤੇ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਵਸਥਾ ਕੀਤੀ ਹੈ। ਇਸ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ ।

Leave a Reply

Your email address will not be published. Required fields are marked *