ਬਮਿਆਲ, 22 ਜੂਨ – ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ ‘ਚ ਆਪਣੀ ਜ਼ਮਾਨਤ ਅਰਜ਼ੀ ਲਾਈ ਸੀ ਅਤੇ ਅਦਾਲਤ ਨੇ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ।
ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੰਜਾਬ ਕਾਂਗਰਸ ਦੇ ਆਗੂ ਅਤੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।