ਨਵੀਂ ਦਿੱਲੀ, 22 ਜੂਨ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਗਨੀਪਥ ਯੋਜਨਾ ਨੂੰ ਦੇਸ਼ ਅਤੇ ਫ਼ੌਜ ਦੇ ਨਾਲ ਮੋਦੀ ਸਰਕਾਰ ਦਾ ਨਵਾਂ ਧੋਖਾ ਕਰਾਰ ਦਿੰਦੇ ਹੋਏ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਯੋਜਨਾ ਨੂੰ ਵਾਪਸ ਲੈਣਾ ਪਵੇਗਾ। ਉਨ੍ਹਾਂ ਨੇ ‘ਨੈਸ਼ਨਲ ਹੈਰਾਲਡ’ ਮਾਮਲੇ ‘ਚ ਪੁੱਛਗਿਛ ਦੌਰਾਨ ਇਕਜੁੱਟਤਾ ਪ੍ਰਗਟ ਕਰਨ ਦੇ ਲਈ ਕਾਂਗਰਸ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਧੰਨਵਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਡਰਾਇਆ ਧਮਕਾਇਆ ਨਹੀਂ ਜਾ ਸਕਦਾ।
ਰਾਹੁਲ ਗਾਂਧੀ ਨੇ ਕਾਂਗਰਸ ਦਫ਼ਤਰ ‘ਚ ਮੌਜੂਦ ਕਾਂਗਰਸ ਦੇ ਸੀਨੀਅਰ ਨੇਤਾਵਾਂ, ਸਾਂਸਦ ਅਤੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਇਹ ਵੀ ਕਿਹਾ ਕਿ ਈ.ਡੀ. ਉਨ੍ਹਾਂ ਕੋਲੋਂ ਪੁੱਛਗਿਛ ਕਰ ਰਹੀ ਹੈ ਇਕ ਛੋਟਾ ਮਾਮਲਾ ਹੈ, ਕਿਉਂਕਿ ਅੱਜ ਬੇਰੁਜ਼ਗਾਰੀ ਅਤੇ ਅਗਨੀਪਥ ਯੋਜਨਾ ਸਭ ਤੋਂ ਜ਼ਰੂਰੀ ਮੁੱਦੇ ਹਨ।