ਭਵਾਨੀਗੜ੍ਹ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਿੰਡ ਘਰਾਚੋਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਾਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਚੋਣ ‘ਚ ਉਨ੍ਹਾਂ ਦੀ ਹੀ ਜਿੱਤ ਹੋਵੇਗੀ ਅਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ।