ਨਵੀਂ ਦਿੱਲੀ, 13 ਜੁਲਾਈ (ਦਲਜੀਤ ਸਿੰਘ)-ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਨਾਲ ਇਕ ਦਿਨ ਵਿਚ 2020 ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ ਵੱਧ ਕੇ 4,10,784 ਹੋ ਗਈ ਹੈ। ਮੱਧ ਪ੍ਰਦੇਸ਼ ਵਿਚ ਕੋਵਿਡ-19 ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਅੰਕੜਿਆਂ ਦਾ ਨਵੇਂ ਸਿਿਰਓਂ ਮਿਲਾਨ ਕਰਨ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ’ਚ ਉਛਾਲ ਦਰਜ ਕੀਤਾ ਗਿਆ ਹੈ।
ਉੱਥੇ ਹੀ ਦੇਸ਼ ਵਿਚ 118 ਦਿਨ ਬਾਅਦ ਵਾਇਰਸ ਦੇ ਸਭ ਤੋਂ ਘੱਟ 31,443 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 3,09,05,819 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਯਾਨੀ ਕਿ ਅੱਜ ਜਾਰੀ ਕੀਤੇ ਗਏ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ।